ਅਧਿਕਾਰੀ ਜਨਤਾ ਦੇ ਸੇਵਕ ਬਣ ਕੇ ਡਿਊਟੀ ਨਿਭਾਉਣ – ਰੰਧਾਵਾ

59
Start Ad

ਫ਼ਿਰੋਜ਼ਪੁਰ 10 ਜੁਲਾਈ: ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜਨਤਾ ਦੇ ਸੇਵਕ ਬਣ ਕੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਲੋਕਾਂ ਨੂੰ ਮਿੱਥੇ ਸਮੇਂ ਅੰਦਰ ਸੇਵਾਵਾਂ ਮੁਹੱਈਆ ਕਰਵਾਉਣੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਨੂੰ ਕਿਸੇ ਸਰਕਾਰੀ ਕੰਮਾਂ ਸਬੰਧੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਇਹ ਆਦੇਸ਼ ਪੰਜਾਬ ਦੇ ਕੈਬਨਿਟ ਮੰਤਰੀ  ਸੁਖਜਿੰਦਰ ਸਿੰਘ ਰੰਧਾਵਾ ਚੇਅਰਮੈਨ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਨੇ ਕਮੇਟੀ ਦੀ  ਮੀਟਿੰਗ ਮੌਕੇ ਅਧਿਕਾਰੀਆਂ ਨੂੰ ਦਿੱਤੇ । ਇਸ ਮੀਟਿੰਗ ਵਿਚ ਡਿਪਟੀ ਕਮਿਸ਼ਨਰ  ਚੰਦਰ ਗੈਂਦ, ਪਰਮਿੰਦਰ ਸਿੰਘ ਪਿੰਕੀ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ, ਕੁਲਬੀਰ ਸਿੰਘ ਜ਼ੀਰਾ ਵਿਧਾਇਕ ਜ਼ੀਰਾ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੇ ਮੈਂਬਰ ਤੇ ਸ਼ਿਕਾਇਤ ਕਰਤਾ ਹਾਜ਼ਰ ਸਨ ।
ਮੀਟਿੰਗ ਵਿਚ ਸਹਿਕਾਰੀ ਸਭਾਵਾਂ, ਪੇਂਡੂ ਵਿਕਾਸ, ਖ਼ੁਰਾਕ ਤੇ ਸਿਵਲ ਸਪਲਾਈ, ਸਥਾਨਕ ਸਰਕਾਰਾਂ, ਮਾਲ ਵਿਭਾਗ, ਪਾਵਰ ਕਾਮ,  ਲੋਕ ਨਿਰਮਾਣ, ਪੁਲੀਸ, ਸਿਹਤ, ਕਰ ਤੇ ਆਬਕਾਰੀ, ਭੂਮੀ ਰੱਖਿਆ, ਭਲਾਈ ਵਿਭਾਗ, ਆਦਿ ਵਿਭਾਗਾਂ ਨਾਲ ਸਬੰਧਿਤ੩ ਸ਼ਿਕਾਇਤਾਂ ਰੱਖੀਆਂ ਗਈਆਂ ਜਿਨ੍ਹਾਂ ਦੀ ਜਾਂਚ ਲਈ ਸਬੰਧਿਤ ਐਸ.ਡੀ.ਐਮਜ਼, ਸਿਵਲ ਸਰਜਨ, ਡੀ.ਡੀ.ਪੀ.ਓ. ਅਤੇ ਪੁਲੀਸ ਵਿਭਾਗ ਨੂੰ  ਆਦੇਸ਼ ਦਿੱਤੇ ਗਏ। ਇਸ ਮੌਕੇ ਕੈਬਨਿਟ ਮੰਤਰੀ  ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿਚ ਹਾਜ਼ਰੀ ਯਕੀਨੀ ਬਣਾਈ ਜਾਵੇ ਤਾਂ ਜੋ ਸ਼ਿਕਾਇਤ ਦਾ ਨਿਰਪੱਖ ਨਿਪਟਾਰਾ ਹੋ ਸਕੇ। ਇਸ ਮੌਕੇ ਉਨ੍ਹਾਂ ਕਮੇਟੀ ਦੇ ਮੈਂਬਰਾਂ ਤੋਂ ਸ਼ਿਕਾਇਤਾਂ ਦੀ ਪ੍ਰਾਪਤੀ ਤੇ ਨਿਪਟਾਰੇ ਸਬੰਧੀ ਸੁਝਾਅ ਵੀ ਲਏ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਅਧਿਕਾਰੀ ਜਨਤਾ ਦੇ ਸੇਵਕ ਬਣ ਕੇ ਡਿਊਟੀ ਨਿਭਾਉਣ ਅਤੇ ਲੋਕਾਂ ਨੂੰ ਮਿੱਥੇ ਸਮੇਂ ਵਿਚ ਸੇਵਾਵਾਂ ਮੁਹੱਈਆ ਕਰਵਾਉਣ।
ਮੀਟਿੰਗ ਦੌਰਾਨ ਮੰਤਰੀ   ਨੇ ਬੰਦ ਪਈ ਸ਼ੂਗਰ ਮਿੱਲ ਜ਼ੀਰਾ ਸਬੰਧੀ ਭਰੋਸਾ ਦਿਵਾਇਆ ਕਿ 15 ਦਿਨਾਂ ਦੇ ਅੰਦਰ-ਅੰਦਰ ਇਸ ਸਬੰਧੀ ਸਥਿਤੀ ਸਪੱਸ਼ਟ ਕਰ ਦਿੱਤੀ ਜਾਵੇਗੀ ਅਤੇ ਸ਼ੂਗਰ ਮਿੱਲ ਜ਼ਰੂਰ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੂਗਰ ਮਿੱਲ ਨੂੰ ਸ਼ੂਗਰ ਕੰਪਲੈਕਸ ਦੇ ਰੂਪ ਵਜੋਂ ਵਿਕਸਿਤ ਕੀਤਾ ਜਾਵੇਗਾ। ਬਠਿੰਡਾ-ਅੰਮ੍ਰਿਤਸਰ ਰੋਡ ‘ਤੇ ਸਥਿਤ ਮੱਖੂ ਨਜ਼ਦੀਕ ਜਿਹੜੀ ਸੜਕ ਕੁੱਝ ਕਾਰਨਾਂ ਕਰਕੇ ਅਜੇ ਤੱਕ ਪੂਰੀ ਤਰ੍ਹਾਂ ਮੁਕੰਮਲ ਨਹੀਂ ਹੋਈ ਅਤੇ ਪਾਣੀ ਦੀ ਸਮੱਸਿਆ ਹੈ ਉਸ ਦਾ ਜਲਦੀ ਹੀ ਨਿਪਟਾਰਾ ਕਰਨ ਸਬੰਧੀ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ। ਮੱਖੂ ਸ਼ਹਿਰ ਵਿੱਚ ਟਰੈਫ਼ਿਕ ਦੀ ਸਮੱਸਿਆ ਜੋ ਕਿ ਟਰੱਕਾਂ ਕਰਕੇ ਪੇਸ਼ ਆਉਂਦੀ ਹੈ ਉਸ ਸਬੰਧੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਰ ਦਿੱਤੀ ਹੈ ਅਤੇ ਜਲਦੀ ਇਸ ਸਮੱਸਿਆ ਦਾ ਨਿਪਟਾਰਾ ਹੋ ਜਾਵੇਗਾ।  ਵਿਧਾਇਕ ਜ਼ੀਰਾ ਵੱਲੋਂ ਆਪਣੇ ਹਲਕੇ ਵਿੱਚ ਪੰਚਾਇਤੀ ਜ਼ਮੀਨਾਂ ‘ਤੇ ਹੋਏ ਕਬਜ਼ਿਆਂ ਦੀ ਕੀਤੀ ਸ਼ਿਕਾਇਤ ‘ਤੇ ਮੰਤਰੀ ਸਾਹਿਬ ਨੇ ਡੀ.ਡੀ.ਪੀ.ਓ. ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਜਲਦੀ ਤੋਂ ਜਲਦੀ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਹਟਾਏ ਜਾਣ।
ਇਸ ਮੌਕੇ ਐਸ.ਐਸ.ਪੀ. ਫ਼ਿਰੋਜ਼ਪੁਰ ਸ੍ਰੀ ਸੰਦੀਪ ਗੋਇਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਵਿੰਦਰ ਪਾਲ ਸਿੰਘ ਸੰਧੂ, ਸ੍ਰੀ ਅਮਿਤ ਗੁਪਤਾ ਐਸ.ਡੀ.ਐਮ.ਫ਼ਿਰੋਜ਼ਪੁਰ, ਸ. ਨਰਿੰਦਰ ਸਿੰਘ ਐਸ.ਡੀ.ਐਮ ਜ਼ੀਰਾ, ਸ੍ਰੀ ਕੁਲਦੀਪ ਬਾਵਾ ਐਸ.ਡੀ.ਐਮ.ਗੁਰੂਹਰਸਹਾਏ, ਸਹਾਇਕ ਕਮਿਸ਼ਨਰ (ਜ) ਸ. ਰਣਜੀਤ ਸਿੰਘ, ਸ. ਹਰਜਿੰਦਰ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ,  ਸ਼ਿਕਾਇਤ ਨਿਵਾਰਨ ਕਮੇਟੀ ਦੇ ਸਰਕਾਰੀ ਤੇ ਗੈਰ ਸਰਕਾਰੀ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ  ਹਾਜ਼ਰ ਸਨ ।

End Ad