ਆਤਮਾ ਸਟਾਫ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਅਗਾਂਹਵਧੂ ਕਿਸਾਨ ਦੇ ਖੇਤ ਦਾ ਦੌਰਾ

441
Start Ad
ਫਿਰੋਜ਼ਪੁਰ/ਜ਼ੀਰਾ 19 ਅਪ੍ਰੈਲ – ਆਤਮਾ ਸਟਾਫ਼ ਅਤੇ ਕਿਸ੍ਰੀ ਵਿਗਿਆਨ ਕੇਂਦਰ ਵੱਲੋਂ ਪਿੰਡ ਬੇਰੀ ਕਾਦਰਾਬਾਦ ਬਲਾਕ ਜ਼ੀਰਾ ਦੇ ਅਗਾਂਹਵਧੂ ਕਿਸਾਨ ਸ੍ਰ. ਸੁਖਦੇਵ ਸਿੰਘ ਜੋ ਕਿ ਪਿਛਲੇ ਤਿੰਨ ਸਾਲਾ ਤੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਕਣਕ ਦੀ ਬਿਜਾਈ ਹੈਪੀਸੀਡਰ ਨਾਲ ਕਰ ਰਿਹਾ ਹੈ ਦੇ ਖੇਤ ਦਾ ਦੌਰਾ ਕੀਤਾ ਗਿਆ। ਇਹ ਜਾਣਕਾਰੀ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ ਡਾ:ਗੁਰਜੰਟ ਸਿੰਘ ਔਲਖ ਨੇ ਦਿੱਤੀ।
ਡਾ: ਔਲਖ ਨੇ ਦੱਸਿਆ ਕਿ ਕਿਸਾਨ ਵੱਲੋਂ ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨਾ ਇੱਕ ਬਹੁਤ ਵਧੀਆ ਕਾਰਜ ਹੈ ਜਿਸ ਨਾਲ ਵੱਧ ਖ਼ਰਚੇ ਅਤੇ ਹਵਾ ਪ੍ਰਦੂਸ਼ਣ ਨੂੰ ਰੋਕਿਆ ਜਾ ਸਕਦਾ ਹੈ। ਪ੍ਰੋਜੈਕਟ ਡਾਇਰੈਕਟਰ ਆਤਮਾ ਡਾ: ਸਾਵਨਦੀਪ ਸ਼ਰਮਾ ਅਤੇ ਡਿਪਟੀ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ: ਆਰਜ਼ੂ ਮਿੱਤਲ ਨੇ ਕਿਸਾਨਾਂ ਨੂੰ ਆਤਮਾ ਸਕੀਮ ਅਧੀਨ ਚੱਲ ਰਹੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ਅਤੇ ਨਾਲ ਹੀ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਵੀ ਕੀਤੀ। ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਾ: ਵਿੱਕੀ ਨੇ ਇਕੱਠੇ ਹੋਏ ਕਿਸਾਨਾਂ ਨੂੰ ਕਣਕ ਦੀ ਬਿਜਾਈ ਹੈਪੀਸੀਡਰ ਨਾਲ ਕਰਨ ਲਈ ਪ੍ਰੇਰਿਤ ਕੀਤਾ ਅਤੇ ਇਸ ਤੋਂ ਹੋਣ ਵਾਲੇ ਲਾਭ ਤੋ ਜਾਣੂ ਕਰਵਾਇਆ।
ਇਸ ਮੌਕੇ ਸ: ਸੁਖਦੇਵ ਸਿੰਘ ਨੇ ਦੱਸਿਆ ਕਿ ਹੈਪੀਸੀਡਰ ਨਾਲ ਬਿਜਾਈ ਕਰਨ ਤੇ ਕਣਕ ਦਾ ਝਾੜ ਵੱਧ ਹੁੰਦਾ ਹੈ ਅਤੇ ਨਦੀਨਾਂ ਦਾ ਹਮਲਾ ਵੀ ਘੱਟ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ 15 ਕਿਲ੍ਹੇ ਹੈਪੀਸੀਡਰ ਨਾਲ ਬਿਜਾਈ ਕੀਤੀ ਹੈ ਅਤੇ ਪੂਰੇ ਪਿੰਡ ਵਿੱਚ ਲਗਭਗ 100 ਏਕੜ ਕਣਕ ਦੀ ਬਿਜਾਈ ਹੈਪੀਸੀਡਰ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੈਪੀਸੀਡਰ ਨਾਲ ਬਿਜਾਈ ਕਰਨ ਵਿੱਚ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਈ ਅਤੇ ਕਣਕ ਦਾ ਝਾੜ ਵੀ ਵਧੀਆ ਪ੍ਰਾਪਤ ਹੋਇਆ ਹੈ।
ਇਸ ਮੌਕੇ ਗੁਰਵਿੰਦਰ ਸਿੰਘ ਬੇਦੀ ਬੀ.ਟੀ.ਐਮ, ਦਲਬੀਰ ਕੋਰ ਏ.ਟੀ.ਐਮ, ਨੀਟੂ ਸ਼ਰਮਾ ਏ.ਟੀ.ਐਮ,ਦਲਜੀਤ ਸਿੰਘ, ਗੁਰਸਾਹਿਬ ਸਿੰਘ ਸਮੇਤ ਪਿੰਡ ਦੇ ਕਿਸਾਨ ਵੀ ਹਾਜ਼ਰ ਸਨ।
End Ad