ਕਰਜ਼ਾਈ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ

267
Start Ad

ਫਿਰੋਜ਼ਪੁਰ, 21 ਦਸੰਬਰ। ਫਿਰੋਜ਼ਪੁਰ ਅਧੀਨ ਆਉਂਦੇ ਪਿੰਡ ਇੱਟਾਵਾਲੀ ਵਿਖੇ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਵੱਲੋਂ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਇੱਟਾਵਾਲੀ ਦਾ ਰਹਿਣ ਵਾਲਾ ਕਿਸਾਨ ਹਰਜਿੰਦਰ ਸਿੰਘ ( 50 ) ਪੁੱਤਰ ਚੰਦ ਸਿੰਘ 3 ਏਕੜ ਜ਼ਮੀਨ ਦਾ ਮਾਲਕ ਸੀ, ਜਿਸ ਉੱਪਰ 7 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਰਕੇ ਉਹ ਬਹੁਤ ਪ੍ਰੇਸ਼ਾਨ ਰਹਿੰਦਾ ਸੀ । ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਹਰਜਿੰਦਰ ਸਿੰਘ ਨੇ ਵੀਰਵਾਰ ਨੂੰ ਪਰਿਵਾਰਕ ਮੈਂਬਰਾਂ ਦੀ ਗੈਰ ਹਾਜ਼ਰੀ ‘ਚ ਆਪਣੇ ਘਰ ਵਿਚ ਹੀ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਪੁਲਿਸ ਨੇ ਮ੍ਰਿਤਕ ਕਿਸਾਨ ਦੀ ਲਾਸ਼ ਨੂੰ ਕਬਜ਼ੇ ‘ਚ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ । ਪਿੰਡ ਵਾਸੀਆਂ ਅਤੇ ਕਿਸਾਨ ਜੱਥੇਬੰਦੀਆਂ ਵੱਲੋਂ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਦੀ ਵਿੱਤੀ ਸਹਾਇਤਾ ਕਰਨ ਲਈ ਸਰਕਾਰ ਨੂੰ ਅਪੀਲ ਕੀਤੀ ਗਈ । ਕਿਸਾਨ ਵੱਲੋਂ ਖੁਦਕੁਸ਼ੀ ਕਰਨ ਕਰਕੇ ਇਲਾਕੇ ‘ਚ ਸੋਗ ਦੀ ਲਹਿਰ ਪਾਈ ਗਈ ।

End Ad