ਕਿਸਾਨਾਂ, ਮਜ਼ਦੂਰਾਂ ਵੱਲੋਂ 16 ਸਤੰਬਰ ਨੂੰ ਸ਼ਹੀਦਾਂ ਨੂੰ ਸਮਰਪਿਤ ਕੀਤੀ ਜਾਵੇਗੀ ਸੂਬਾ ਪੱਧਰੀ ਨਸ਼ਾ ਮੁਕਤ ਮਹਾਂ ਰੈਲੀ

312
Start Ad

ਫਿਰੋਜ਼ਪੁਰ, 1 ਸਤੰਬਰ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਫਿਰੋਜ਼ਪੁਰ ਵਿਖੇ ਜ਼ਿਲ•ਾ ਪ੍ਰਧਾਨ ਸੁਖਦੇਵ ਸਿੰਘ ਮੰਡ ਦੀ ਪ੍ਰਧਾਨਗੀ ਵਿਚ ਹੋਈ, ਜਿਸ ਵਿਚ ਮਤਾ ਪਾਸ ਕਰਕੇ ਦੱਬੇ, ਕੁਚਲੇ ਲੋਕਾਂ ਦੀ ਲੜਾਈ ਲੜ ਰਹੇ ਲੇਖਕਾਂ, ਪੱਤਰਕਾਰਾਂ, ਵਕੀਲਾਂ ਨੂੰ ਗ੍ਰਿਫਤਾਰ ਕਰਕੇ ਘਰਾਂ ਵਿਚ ਨਜ਼ਰਬੰਦ ਕਰਨ ਵਾਲੀ ਮੋਦੀ ਸਰਕਾਰ ਦੀ ਸਖਤ ਨਿਖੇਧੀ ਕਰਦਿਆਂ ਹੱਕਾਂ ਦੀ ਘਾਟ ਨੂੰ ਬੰਦ ਕਰਨ ਤੇ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ। ਇਕ ਹੋਰ ਮਤਾ ਪਾਸ ਕਰਦੇ ਹੋਏ ਰਾਹੀਂ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੂੰ ਕਥਿਤ ਝੂਠੇ ਪਰਚੇ ਵਿਚ ਕੀਤੀ ਉਮਰ ਕੈਦ ਦੀ ਸਜ਼ਾ ਰੱਦ ਕਰਨ ਦੀ ਮੰਗ ਵੀ ਕੀਤੀ ਗਈ।

ਮੀਟਿੰਗ ਵਿਚ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਸੁਖਵੰਤ ਸਿੰਘ ਲੋਹੁਕਾ ਨੇ ਐਲਾਣ ਕੀਤਾ ਕਿ 16 ਸਤੰਬਰ ਨੂੰ ਤਰਨਤਾਰਨ ਦੀ ਦਾਣਾ ਮੰਡੀ ਵਿਚ ਕੀਤੀ ਜਾ ਰਹੀ ਪੰਜਾਬ ਪੱਧਰੀ ਕਰਜ਼ਾ ਮੁਕਤ, ਨਸ਼ਾ ਮੁਕਤ ਮਹਾਂ ਰੈਲੀ ਵਿਚ ਜ਼ਿਲ•ਾ ਫਿਰੋਜ਼ਪੁਰ ਤੋਂ ਸੈਂਕੜੇ ਕਿਸਾਨਾਂ, ਮਜ਼ਦੂਰ, ਬੀਬੀਆਂ, ਨੌਜਵਾਨ ਮੋਦੀ ਅਤੇ ਕੈਪਟਨ ਸਰਕਾਰ ਵਿਰੁੱਧ ਪੂਰੇ ਰੋਹ ਅਤੇ ਉਤਸ਼ਾਹ ਨਾਲ ਸ਼ਾਮਲ ਹੋÎਣÎਗੇ ਅਤੇ ਮੰਗ ਕਰਨਗੇ ਕਿ ਕੈਪਟਨ ਸਰਕਾਰ ਚੋਣ ਵਾਅਦੇ ਮੁਤਾਬਿਕ ਕਿਸਾਨ ਮਜ਼ਦੂਰਾਂ ਦਾ ਸਮੁੱਚਾ ਕਰਜਜ਼ਾ ਖਤਮ ਕਰਨ ਤੇ ਕੁਰਕੀਆਂ ਤੇ ਗ੍ਰਿਫਤਾਰੀਆਂ ਬੰਦ ਕਰਨ ਦਾ ਐਲਾਣ ਕਰੇ ਤੇ ਮੋਦੀ ਸਰਕਾਰ ਚੋਣ ਵਾਅਦੇ ਮੁਤਾਬਿਕ ਡਾ. ਸੁਆਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ, ਕਿਸਾਨਾਂ ਮਜ਼ਦੂਰਾਂ ਨੂੰ ਕੁਸ਼ਲ ਕਾਮਾ ਗਿਣਕੇ 55 ਸਾਲ ਤੋਂ ਬਾਅਦ 10 ਹਜ਼ਾਰ ਰੁਪਏ ਪੈਨਸ਼ਨ ਦੇਵੇ ਤੇ ਸਾਰੀਆਂ ਫਸਲਾਂ ਦੀ ਸਰਕਾਰੀ ਖਰੀਦ ਦੀ ਗਰੰਟੀ ਕੀਤੀ ਜਾਵੇ।

ਇਸ ਮੌਕੇ ਧਰਮ ਸਿੰਘ ਸਿੱਧੂ, ਸੁਖਵੰਤ ਸਿੰਘ, ਨਰਿੰਦਰਪਾਲ ਸਿੰਘ ਜਤਾਲਾ, ਗੁਰਦਿਆਲ ਸਿੰਘ ਟਿੱਬੀ ਕਲਾਂ, ਸੁਰਜੀਤ ਸਿੰਘ ਗੱਟਾ ਬਾਦਸ਼ਾਹ, ਅੰਗਰੇਜ਼ ਸਿੰਘ ਬੂਟੇਵਾਲਾ, ਲਖਵਿੰਦਰ ਸਿੰਘ, ਅਮਨਦੀਪ ਸਿੰਘ ਕੱਚਰਭੰਨ, ਰਣਬੀਰ ਸਿੰਘ ਠੱਠਾ, ਕਰਨੈਲ ਸਿੰਘ ਭੋਲਾ, ਸੁਰਿੰਦਰ ਸਿੰਘ ਘੁੱਦੂਵਾਲਾ ਆਦਿ ਆਗੂ ਵੀ ਹਾਜ਼ਰ ਸਨ।

End Ad