ਕੈਪਟਨ ਅਮਰਿੰਦਰ ਸਿੰਘ ਨੇ ਮੁੱਕੇਬਾਜ਼ ਕੌਰ ਸਿੰਘ ਨੂੰ 2ਲੱਖ ਰੁਪਏ ਰਾਹਤ ਫੰਡ ਚ ਦੇਣ ਦੀ ਦਿੱਤੀ ਮਨਜੂਰੀ

140
Start Ad
ਚੰਡੀਗੜ੍ਹ 13 ਦਸੰਬਰ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਿੱਧ ਮੁੱਕੇਬਾਜ਼ ਕੌਰ ਸਿੰਘ ਵੱਲੋਂ ਡਾਕਟਰੀ ਖਰਚਿਆਂ ਨੂੰ ਪੂਰਾ ਕਰਨ ਲਈ ਲਏ ਗਏ ਕਰਜ਼ੇ ਦੀ ਅਦਾਇਗੀ ਕਰਨ ਲਈ ਆਪਣੇ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੇਣ ਨੂੰ ਮਨਜੂਰੀ ਦਿੱਤੀ। ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਇਹ ਰਾਸ਼ੀ ਜਾਰੀ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਕ ਪ੍ਰੈੱਸ ਬਿਆਨ ‘ਚ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਦੀਆਂ ਰਿਪੋਰਟਾਂ ਤੋਂ ਮਸ਼ਹੂਰ ਮੁੱਕੇਬਾਜ਼ ਦੀ ਵਿੱਤੀ ਦੁਰਦਸ਼ਾ ਬਾਰੇ ਜਾਣਕਾਰੀ ਮਿਲੀ ਹੈ ਤੇ ਉਨ੍ਹਾਂ ਨੇ ਤੁਰੰਤ ਰਾਹਤ ਲਈ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
End Ad