ਤੰਬਾਕੂਨੋਸ਼ੀ ਕਰਨ ਨਾਲ ਹੁੰਦਾ ਮੂੰਹ ਅਤੇ ਫੇਫੜਿਆਂ ਦਾ ਕੈਂਸਰ : ਡਾ. ਤੁਸ਼ਟੀ

345
Start Ad

ਫ਼ਿਰੋਜ਼ਪੁਰ, 9 ਫਰਵਰੀ । ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੇਨੂ ਸਿੰਗਲਾ ਦੀ ਅਗਵਾਈ ਵਿੱਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਵਰਲਡ ਕੈਂਸਰ ਡੇਅ ਮੌਕੇ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਤੋਂ ਇਲਾਵਾ ਜ਼ਿਲਾ ਸਬ-ਡਵੀਜਨਲ, ਸੀ.ਐੱਚ.ਸੀ ਅਤੇ ਪੀ.ਐੱਚ.ਸੀ ਪੱਧਰ ਤੇ ਵੀ ਕੈਂਪ ਲਗਾ ਕੇ ਸੈਮੀਨਾਰ ਕਰਵਾਏ ਗਏ। ਇਸ ਮੌਕੇ ਡਾ. ਤੁਸ਼ਟੀ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਕਿਸੇ ਵੀ ਵਿਅਕਤੀ ਨੂੰ ਤੰਬਾਕੂਨੋਸ਼ੀ ਨਹੀਂ ਕਰਨਾ ਚਾਹੀਦਾ ਕਿਉਂਕਿ ਤੰਬਾਕੂਨੋਸ਼ੀ ਕਰਨ ਨਾਲ ਮੂੰਹ, ਫੂਡ ਪਾਈਪ ਅਤੇ ਫੇਫੜਿਆਂ ਦਾ ਕੈਂਸਰ ਹੁੰਦਾ ਹੈ। ਉਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਰਲ ਕੇ ਲੋਕਾਂ ਅਤੇ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਤੰਬਾਕੂ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ ਤਾਂ ਜੋ ਇਹ ਸਾਰੇ ਤੰਬਾਕੂ ਦੇ ਬੁਰੇ ਪ੍ਰਭਾਵ ਤੋ ਬਚ ਸਕਣ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ ਦੀ ਰੋਕ ਲਗਾਈ ਹੋਈ ਹੈ ਅਤੇ ਰਾਜ ਵਿੱਚ ਗੁਟਕਾ, ਪਾਨ-ਮਸਾਲਾ, ਫਲੇਵਰਡ ਸੈਂਟਿਡ ਚਬਾਉਣ ਵਾਲਾ ਤੰਬਾਕੂ ਅਤੇ ਕੋਈ ਵੀ ਖਾਣ ਵਾਲਾ ਪਦਾਰਥ, ਜਿਸ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਨੂੰ ਬਣਾਉਣ, ਜਮਾਂ ਕਰਨ, ਵੇਚਣ ਅਤੇ ਵੰਡਣ ਤੇ ਵੀ ਪਾਬੰਦੀ ਹੈ।

End Ad