ਨਹਿਰੂ ਯੁਵਾ ਕੇਂਦਰ ਵੱਲੋਂ ਮਹਾਤਮਾ ਗਾਂਧੀ ਦੇ 150ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ

77
Start Ad

ਗੁਰੂਹਰਸਹਾਏ 29 ਅਕਤੂਬਰ 2018 (ਰਜਿੰਦਰ ਕੰਬੋਜ਼)ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਵੱਲੋਂ ਬਲਾਕ ਗੁਰੂਹਰਸਹਾਏ ਵਿਖੇ ਯੁਵਾ ਕਲੱਬ ਵਿਕਾਸ ਪ੍ਰੋਗਰਾਮ ਜਿਸ ਦੀ ਬਲਾਕ ਪੱਧਰੀ ਮੀਟਿੰਗ ਅਤੇ ਮਹਾਤਮਾ ਗਾਂਧੀ ਦੇ 150ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਦੀ ਪ੍ਰਧਾਨਗੀ ਸ੍ਰ: ਸਰਬਜੀਤ ਸਿੰਘ ਬੇਦੀ ਜ਼ਿਲ੍ਹਾ ਯੂਥ ਕੁਆਰਡੀਨੇਟਰ ਨੇ ਕੀਤੀ, ਜਿਸ ਵਿਚ ਵੱਖ ਵੱਖ ਕਲੱਬਾਂ ਦੇ ਪ੍ਰਧਾਨਾਂ ਤੇ ਅਹੁਦੇਦਾਰਾਂ ਨੇ ਹਿੱਸਾ ਲਿਆ, ਜਿਸ ਵਿਚ ਸੁਰਜੀਤ ਕੁਮਾਰ ਪਿੰਡ ਪਿੰਡੀ, ਜਸਵਿੰਦਰ ਸਿੰਘ ਜੀਵਾਂ ਅਰਾਈਂ, ਚਰਨਜੀਤ ਸਿੰਘ ਕੰਧੇ ਸ਼ਾਹ ਵਾਲਾ, ਸੁਰਿੰਦਰ ਕੁਮਾਰ ਮੇਘਾਂ ਰਾਏ, ਪਰਮਜੀਤ ਸਿੰਘ ਤੁਲਸੀ ਵਾਲਾ, ਮਨਜਿੰਦਰ ਸਿੰਘ, ਵਿਕਰਮਜੀਤ ਸਿੰਘ, ਡਾ: ਗੁਰਚਰਨ ਸਿੰਘ, ਮੈਡਮ ਕਿਰਨ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ।
ਪ੍ਰੋਗਰਾਮ ਦੀ ਸ਼ੁਰੂਆਤ ਕਲੱਬ ਦੇ ਸਾਬਕਾ ਪ੍ਰਦਾਨ ਅਤੇ ਸਮਾਜ ਸੇਵੀ ਗੁਰਚਰਨ ਸਿੰਘ ਨੇ ਜੀ ਆਇਆਂ ਕਹਿ ਕੇ ਕੀਤੀ। ਇਸ ਉਪਰੰਤ ਸ਼੍ਰੀ ਸੁਰਜੀਤ ਕੁਮਾਰ, ਚਰਨਜੀਤ ਸਿੰਘ ਵੱਲੋਂ ਅਤੇ ਮੈਡਮ ਕਿਰਨ ਵੱਲੋਂ ਕਲੱਬਾਂ ਦੇ ਵਿਕਾਸ ਬਾਰੇ ਅਤੇ ਗਾਂਧੀ ਜੀ ਦੇ ਜੀਵਨ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਪਿੰਡ ਦਾ ਵਿਕਾਸ ਕਰਨ ਲਈ ਪ੍ਰੇਰਿਤ ਕੀਤਾ ਅਤੇ ਗਾਂਧੀ ਜੀ ਦੀ ਜੀਵਨ ਵਾਂਗ ਆਪਣਾ ਜੀਵਨ ਸਾਦਾ ਅਤੇ ਇਮਾਨਦਾਰੀ ਨਾਲ ਜੀਉਣ ਲਈ ਕਿਹਾ।
ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਸਰਬਜੀਤ ਸਿੰਘ ਜ਼ਿਲ੍ਹਾ ਯੂਥ ਕੁਆਰਡੀਨੇਟਰ ਨੇ ਕਿਹਾ ਕਿ ਇਹ ਪੰਜ ਰੋਜ਼ਾ ਯੂਥ ਕਲੱਬ ਵਿਕਾਸ ਪ੍ਰੋਗਰਾਮ ਦੌਰਾਨ ਕਲੱਬਾਂ ਵੱਲੋਂ ਵਧੀਆ ਉਪਰਾਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਉਦੇਸ਼ ਨੌਜਵਾਨਾਂ ਨੂੰ ਨਹਿਰੂ ਯੁਵਾ ਕੇਂਦਰ ਅਤੇ ਸਰਕਾਰ ਦੀਆਂ ਪੇਂਡੂ ਵਿਕਾਸ ਸਕੀਮਾਂ ਬਾਰੇ ਜਾਗਰੂਕ ਕਰਨਾ ਅਤੇ ਕਲੱਬਾਂ ਨੂੰ ਵਧੀਆ ਢੰਗ ਨਾਲ ਚਲਾਉਣ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਨਹਿਰੂ ਯੁਵਾ ਕੇਂਦਰ ਵੱਲੋਂ ਮਹਾਤਮਾ ਗਾਂਧੀ ਦੇ 150ਵੀਂ ਜਨਮ ਵਰ੍ਹੇਗੰਢ ਨੂੰ ਸਮਰਪਿਤ ਪ੍ਰੋਗਰਾਮ ਬਾਰੇ ਜਾਣਕਾਰੀ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਗਾਂਧੀ ਜੀ ਦੇ ਜੀਵਨ ਬਾਰੇ ਜਾਣਕਾਰੀ ਦੇਣਾ ਅਤੇ ਉਨ੍ਹਾਂ ਵੱਲੋਂ ਦੇਸ਼ ਦੇ ਵਿਕਾਸ ਅਤੇ ਲੋਕਾਂ ਦੇ ਭਲੇ ਲਈ ਕੀਤੇ ਕੰਮਾਂ ਬਾਰੇ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮਹਾਤਮਾ ਗਾਂਧੀ ਨੇ ਇੱਕ ਸਾਮਰਾਜਵਾਦ ਦੀ ਕਲਪਨਾ ਕੀਤੀ ਸੀ, ਜਿਸ ਨਾਲ ਹਿੰਦੁਸਤਾਨ ਦੇ ਹਰੇਕ ਨਾਗਰਿਕ ਨੂੰ ਬਰਾਬਰੀ ਦਾ ਅਧਿਕਾਰੀ ਮਿਲ ਸਕੇ ਅਤੇ ਵਿਸ਼ੇਸ਼ ਤੌਰ ਤੇ ਪਿੰਡਾਂ ਅਤੇ ਪਿਛੜੇ ਇਲਾਕੇ ਵਿਚ ਰਹਿਣ ਵਾਲੇ ਲੋਕ ਦੇਸ਼ ਵਿਚ ਚੱਲ ਰਹੀਆਂ ਵੱਖ ਵੱਖ ਵਿਕਾਸ ਸਕੀਮਾਂ ਦਾ ਲਾਭ ਲੈ ਸਕਣ। ਪ੍ਰੋਗਰਾਮ ਨੂੰ ਸਫਲ ਬਣਾਉਣ ਸ੍ਰ: ਅਜੀਤ ਸਿੰਘ, ਮਨਜੀਤ ਸਿੰਘ, ਗੁਰਮੇਲ ਸਿੰਘ ਨੇ ਵਿਸ਼ੇਸ਼ ਯੋਗਦਾਨ ਦਿਤਾ।

End Ad