ਬਠਿੰਡਾ: ਕੈਸਰ ਸਕਰੀਨਿੰਗ ਕੈਂਪ ਲਗਾਇਆ

507
Start Ad

ਬਠਿੰਡਾ, 4 ਫਰਵਰੀ। ਗਲੋਬਲ ਕੈਂਸਰ ਕੰਨਸਰਨ ਇੰਡੀਆਂ ਉਰੇਕਲ ਵੱਲੋਂ ਵਿਸ਼ਵ ਕੈਂਸਰ ਦਿਵਸ ਨੂੰ ਮੁੱਖ ਰੱਖਦਿਆਂ ਬਠਿੰਡਾ ਦੇ ਜੋਗੀ ਨਗਰ ਵਿਚ ਕੈਸਰ ਸਕਰੀਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਮੈਡੀਸਨ, ਸਰਜਰੀ ਅਤੇ ਗਾਇਨੀ ਦੇ ਮਾਹਿਰ ਡਾਕਟਰਾਂ ਵੱਲੋਂ 140 ਦੇ ਕਰੀਬ ਮਰੀਜ਼ਾਂ ਦਾ ਚੈਕਅਪ ਕੀਤਾ ਗਿਆ। ਇਸ ਮੌਕੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ ਅਤੇ ਮਾਹਿਰਾਂ ਵੱਲੋਂ ਕੈਂਸਰ ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਪੰਜ ਕੈਂਸਰ ਦੇ ਸ਼ੱਕੀ ਮਰੀਜਾਂ ਦੀ ਚੋਣ ਕੀਤੀ ਗਈ। ਇਸ ਕੈਂਪ ਨੂੰ ਸਫ਼ਲ ਬਣਾਉਣ ਲਈ ਨਿਊ ਪਬਲਿਕ ਧਰਮਸ਼ਾਲਾ ਦੇ ਪ੍ਰਧਾਨ ਨਿੱਕਾ ਰਾਮ ਅਤੇ ਦਰਸ਼ਨ ਸਿੰਘ ਨੇ ਵੀ ਸਹਿਯੋਗ ਦਿੱਤਾ

End Ad