ਬਾਬਾ ਫ਼ਰੀਦ ਕਾਲਜ ਵਿਖੇ ‘ਵਿਸ਼ਵ ਕੈਂਸਰ ਦਿਵਸ’ ਦੇ ਸਬੰਧ ਵਿੱਚ ਸੈਮੀਨਾਰ

358
Start Ad

ਬਠਿੰਡਾ, 7 ਫਰਵਰੀ( ਸਤਨਾਮ ਸਿੰਘ)
ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ. ਯੂਨਿਟ ਵੱਲੋਂ ਵਿਸ਼ਵ ਕੈਂਸਰ ਦਿਵਸ ਦੇ ਸੰਬੰਧ ਵਿੱਚ ਇੱਕ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦੌਰਾਨ ਐਨ.ਐਸ.ਐਸ. ਦੇ ਵਲੰਟੀਅਰ ਹਰਜਿੰਦਰ ਸਿੰਘ, ਜਸਪ੍ਰੀਤ ਸਿੰਘ ਅਤੇ ਅਮਨਦੀਪ ਸਿੰਘ ਨੇ ਕੈਂਸਰ ਬਾਰੇ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਡਿਪਟੀ ਡਾਇਰੈਕਟਰ ( ਐਕਟੀਵਿਟੀਜ਼) ਸ੍ਰੀ ਬੀ. ਡੀ. ਸ਼ਰਮਾਂ ਨੇ ਵੀ ਕੈਂਸਰ ਬਾਰੇ ਸਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ। ਉਹਨਾਂ ਨੇ ਵਿਸ਼ਵ ਕੈਂਸਰ ਦਿਵਸ ਬਾਰੇ ਆਪਣੇ ਵਿਚਾਰ ਸਾਂਝੇ ਕਰਦਿਆਂ ਕੈਂਸਰ ਦੇ ਫੈਲਣ ਦੇ ਕਾਰਨਾਂ ਅਤੇ ਰੋਕਥਾਮ ਬਾਰੇ ਵੀ ਦੱਸਿਆ। ਬਾਬਾ ਫ਼ਰੀਦ ਕਾਲਜ ਦੇ ਡਿਪਟੀ ਡੀਨ (ਐਨ.ਐਸ.ਐਸ.) ਦੀ ਅਗਵਾਈ ਵਿੱਚ ਵਲੰਟੀਅਰਾਂ ਨੇ ਨਸ਼ਿਆਂ ਤੋਂ ਬਚੇ ਰਹਿਣ, ਦੂਸਰਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਤੇ ਆਪਣੇ ਸਰੀਰ ਨੂੰ ਬਿਮਾਰੀਆਂ ਤੋਂ ਦੂਰ ਰੱਖ ਕੇ ਸਿਹਤਮੰਦ ਰਹਿਣ ਲਈ ਪ੍ਰਣ ਕੀਤਾ । ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਲੂ ਬਾਬਾ ਫ਼ਰੀਦ ਕਾਲਜ ਦੇ ਐਨ.ਐਸ.ਐਸ. ਯੂਨਿਟ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ।

End Ad