ਮੁਲਾਜ਼ਮਾਂ ਨੇ ਲਗਾਤਾਰ ਦੂਜੇ ਦਿਨ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

119
Start Ad

ਫਿਰੋਜ਼ਪੁਰ, 2 ਅਗਸਤ । ਮੁਲਾਜ਼ਮਾਂ ਦੀਆ ਮੰਗਾਂ ਦੇ ਹੱਕ ਵਿਚ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂ.ਟੀ. ਵੱਲੋਂ ਦਿੱਤੇ ਗਏ ਸੱਦੇ ਤੇ ਪੀ.ਐਸ.ਐਮ.ਐਸ.ਯੂ ਜ਼ਿਲ•ਾ ਫ਼ਿਰੋਜ਼ਪੁਰ ਦੀ ਅਗਵਾਈ ਵਿਚ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਦੂਜੇ ਦਿਨ ਲਗਾਤਾਰ ਡੀਸੀ ਦਫਤਰ ਫ਼ਿਰੋਜ਼ਪੁਰ ਸਾਹਮਣੇ ਰੋਹ ਭਰਪੂਰ ਗੇਟ ਰੈਲੀ ਕੀਤੀ ਗਈ । ਇਸ ਮੌਕੇ ਇਕੱਠੇ ਹੋਈ ਵੱਡੀ ਗਿਣਤੀ ਵਿਚ ਮੁਲਾਜ਼ਮਾਂ ਨੇ ਸੂਬਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ । ਇਸ ਗੇਟ ਰੈਲੀ ਨੂੰ ਸੰਬੋਧਨ ਕਰਦਿਆ ਹਰਮੀਤ ਵਿਦਿਆਰਥੀ ਜ਼ਿਲ•ਾ ਪ੍ਰਧਾਨ ਕਾਨੂੰਗੋ ਐਸੋਸੀਏਸ਼ਨ, ਜਸਵੀਰ ਸਿੰਘ ਸੈਣੀ ਜ਼ਿਲ•ਾ ਪ੍ਰਧਾਨ ਪਟਵਾਰ ਯੂਨੀਅਨ ਆਦਿ ਆਗੂਆਂ ਨੇ ਕਿਹਾ ਕਿ ਰਾਜ ਸਰਕਾਰ ਮੁਲਾਜ਼ਮਾਂ ਨੂੰ ਬਿਲਕੁਲ ਵਿਸਾਰ ਚੁੱਕੀ ਹੈ ਅਤੇ ਮੁਲਾਜ਼ਮਾਂ ਦੀ ਕਿਸੇ ਵੀ ਮੰਗ ਵੱਲ ਗ਼ੌਰ ਨਹੀਂ ਕਰ ਰਹੀ, ਜਿਸ ਕਾਰਨ ਦਿਨੋਂ ਦਿਨ ਮੁਲਾਜ਼ਮਾਂ ਵਿਚ ਸਰਕਾਰ ਪ੍ਰਤੀ ਰੋਸ ਦੀ ਭਾਵਨਾ ਪ੍ਰਚੰਡ ਹੋ ਰਹੀ ਹੈ ।ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਮੰਗਾਂ ਮੰਨਣ ਦੀ ਥਾਂ ਮੁਲਾਜ਼ਮਾਂ ਨੂੰ ਪਹਿਲਾਂ ਮਿਲ ਰਹੀਆਂ ਸਹੂਲਤਾਂ ਵੀ ਖੋਹਣ ਦੀ ਤਾਕ ਵਿਚ ਹੈ, ਜਿਸ ਨੂੰ ਮੁਲਾਜ਼ਮ ਵਰਗ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗਾ । ਉਨ•ਾਂ ਕਿਹਾ ਕਿ ਪੀ.ਐਸ.ਐਮ.ਐਸ.ਯੂ. ਵੱਲੋਂ ਪੰਜਾਬ ਸਰਕਾਰ ਦਿੱਤੇ ਗਏ 25 ਮੰਗਾਂ ਵਾਲੇ ਮੰਗ ਪੱਤਰ ਵਿਚੋਂ ਕੋਈ ਵੀ ਮੰਗ ਪੂਰੀ ਨਹੀਂ ਕਰ ਰਹੀ, ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਜਲਦ ਨਾ ਕੀਤਾ ਤਾਂ ਸੂਬਾ ਕਮੇਟੀ ਵੱਲੋਂ ਮੀਟਿੰਗ ਕਰਕੇ ਸਖ਼ਤ ਐਕਸ਼ਨ ਲਿਆ ਜਾਵੇਗਾ ।ਇਸ ਗੇਟ ਰੈਲੀ ਮੌਕੇ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਕਾਮਿਆਂ ਨੇ ਭਾਗ ਲਿਆ ।

End Ad