ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਫੌਗਿੰਗ ਕੀਤੀ ਸ਼ੁਰੂ

77
Start Ad
ਫਿਰੋਜ਼ਪੁਰ 29 ਅਗਸਤ : ਹੜ੍ਹ ਪ੍ਰਬੰਧਨ ਯੋਜਨਾ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੇ ਪ੍ਰਭਾਵਿਤ ਪਿੰਡ ਵਿਚ ਫੋਗਿੰਗ ਸ਼ੁਰੂ ਕਰਾ ਦਿੱਤੀ ਹੈ ਤਾਂ ਜੋ ਲੋਕਾਂ ਨੂੰ ਪਾਣੀ ਕਾਰਨ ਅਤੇ ਅਤੇ ਮੱਛਰ ਤੋਂ  ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਇਆ ਜਾ ਸਕੇ।ਡਿਪਟੀ ਕਮਿਸ਼ਨਰ ਚੰਦਰ ਗੰਦ ਨੇ ਦੱਸਿਆ ਕਿ ਇਹ ਮੁਹਿੰਮ ਸਭ ਤੋਂ ਪਹਿਲਾਂ ਜ਼ਿਆਦਾ ਪ੍ਰਭਾਵਿਤ ਪਿੰਡਾਂ ਨਿਹਾਲਾ ਲਵੇਰਾ, ਮੁੱਠੀਆਂ ਵਾਲਾ, ਧੀਰਾ ਧਾਰਾ, ਲਾਲੂਵਾਨ ਵਿੱਚ ਸ਼ੁਰੂ ਕੀਤੀ ਗਈ ਹੈ।  ਫੋਗਿੰਗ ਲਈ ਪੋਰਟੇਬਲ ਮਸ਼ੀਨਾਂ ਵਰਤੀਆਂ ਜਾ ਰਹੀਆਂ ਹਨ, ਜਿੱਥੇ ਪਾਣੀ ਜ਼ਿਆਦਾ ਹੈ ਉੱਥੇ ਮੋਟਰ ਕਿਸ਼ਤੀਆਂ ਰਾਹੀਂ ਫੌਗਿੰਗ ਕੀਤੀ ਜਾ ਰਹੀ ਹੈ। ਫੌਗਿੰਗ ਨੂੰ ਪੂਰਾ ਕਰਨ ਲਈ 10 ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ, ਜੋ ਇਸ ਕੰਮ ਵਿਚ ਜੁਟੀਆਂ ਹੋਈਆਂ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡ ਵਿੱਚ ਦਸਤ, ਬੁਖ਼ਾਰ, ਗਲੇ ਅਤੇ ਚਮੜੀ ਨਾਲ ਸਬੰਧਿਤ ਕਈ ਮਾਮਲੇ ਸਾਹਮਣੇ ਆ ਰਹੇ ਹਨ ਜਿੱਥੇ ਮਰੀਜ਼ਾਂ ਦੀ ਮੈਡੀਕਲ ਕੈਂਪ ਵਿੱਚ ਜਾਂਚ ਤੋਂ ਬਾਅਦ  ਦਵਾਈਆਂ ਵੰਡੀਆਂ ਜਾ ਰਹੀਆਂ ਹਨ। ਇਨ੍ਹਾਂ ਸਮੱਸਿਆਵਾਂ ਦੇ ਮੱਦੇਨਜ਼ਰ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਫੋਗਿੰਗ ਦੀ ਜ਼ਰੂਰਤ ਮਹਿਸੂਸ ਕੀਤੀ ਗਈ ਅਤੇ 10 ਟੀਮਾਂ ਦਾ ਗਠਨ ਕਰਕੇ ਫੋਗਿੰਗ ਸ਼ੁਰੂ ਕਰ ਦਿੱਤੀ ਗਈ।
ਉਨ੍ਹਾਂ ਦੱਸਿਆ ਕਿ ਫੋਗਿੰਗ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਮੈਡੀਕਲ ਕੈਂਪ ਲਗਾਤਾਰ ਲਗਾਏ ਜਾ ਰਹੇ ਹਨ, ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਦੀ ਜਾਂਚ ਕੀਤੀ ਜਾ ਗਈ ਹੈ ਅਤੇ ਦਵਾਈਆਂ ਮੌਕੇ ‘ਤੇ ਦਿੱਤੀਆਂ ਗਈਆਂ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸੰਕਟ ਦੀ ਇਸ ਘੜੀ ਵਿੱਚ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਉਨ੍ਹਾਂ ਦੇ ਨਾਲ ਖੜਾ ਹੈ ਅਤੇ ਕਿਸੇ ਵੀ ਚੀਜ਼ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਪੋਸਟ ਫਲੱਡ ਐਕਸ਼ਨ ਪਲਾਨ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਨਿਰਦੇਸ਼ ਦਿੱਤੇ ਹਨ ਅਤੇ ਕਿਹਾ ਕਿ ਇਸ ਕੰਮ ਵਿਚ ਕੋਈ ਵੀ ਕਸਰ ਨਾ ਛੱਡੀ ਜਾਵੇ। ਅਧਿਕਾਰੀਆਂ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਇਸ ਕੰਮ ਵਿੱਚ ਵੱਧ ਤੋਂ ਵੱਧ ਜਨ ਸ਼ਕਤੀ ਦੀ ਵਰਤੋਂ ਕਰਨ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ ਤਾਂ ਜੋ ਸਥਿਤੀ ਨੂੰ ਜਲਦੀ ਤੋਂ ਜਲਦੀ ਆਮ ਬਣਾਇਆ ਜਾ ਸਕੇ।

End Ad