ਲੋਕ ਅਦਾਲਤ ਵਿੱਚ 2967 ਕੇਸਾਂ ਵਿਚੋਂ 629 ਕੇਸਾਂ ਦਾ ਹੋਇਆ ਨਿਪਟਾਰਾ

45
Start Ad

ਫਿਰੋਜ਼ਪੁਰ, 13 ਜੁਲਾਈ।ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਰਾਕੇਸ਼ ਕੁਮਾਰ ਜੈਨ-ਕਮ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ  ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ•ਾ ਅਤੇ ਸੈਸ਼ਨ ਜੱਜ ਪਰਮਿੰਦਰ ਪਾਲ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ•ਾ ਫਿਰੋਜ਼ਪੁਰ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਗਿਆ, ਜਿਸ ਦੇ ਤਹਿਤ ਜ਼ਿਲ•ਾ ਫਿਰੋਜ਼ਪੁਰ ਦੀਆਂ ਅਦਾਲਤਾਂ ਵਿੱਚ 12 ਬੈਂਚ ਤੇ ਸਬ ਡਵੀਜ਼ਨ ਗੁਰੂਹਰਸਹਾਏ ਅਤੇ ਜ਼ੀਰਾ ਦੀ ਅਦਾਲਤ ਵਿੱਚ 2-2 ਅਤੇ 1 ਬੈਂਚ ਸਥਾਈ ਲੋਕ ਅਦਾਲਤ ਫਿਰੋਜ਼ਪੁਰ ਵਿਖੇ ਲਗਾਇਆ ਗਿਆ।ਇਸ ਸਬੰਧੀ ਜ਼ਿਲ•ਾ ਸੈਸ਼ਨ ਜੱਜ ਪਰਮਿੰਦਰਪਾਲ ਸਿੰਘ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ 2967 ਕੇਸਾਂ ਵਿੱਚੋਂ 629 ਕੇਸਾਂ ਦਾ ਨਿਪਟਾਰਾ ਕਰਕੇ 8 ਕਰੋੜ 69 ਲੱਖ 76 ਹਜ਼ਾਰ 805 ਰੁਪਏ ਦਾ ਅਵਾਰਡ ਪਾਸ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ 9 ਜੁਲਾਈ 2019 ਨੂੰ ਪ੍ਰੀ ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦੇ ਇੱਕ ਘਰੇਲੂ ਝਗੜੇ ਨੂੰ ਨਿਪਟਾ ਕੇ ਉਨ•ਾਂ ਨੂੰ ਸੈਸ਼ਨ ਹਾਊਸ ਤੋਂ ਆਪਣੇ ਘਰ ਵਾਪਸ ਭੇਜਿਆ। ਇਸ ਤੋਂ ਇਲਾਵਾ ਅਨੀਸ਼ ਕੁਮਾਰ ਗੋਇਲ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਫਿਰੋਜ਼ਪੁਰ ਵੱਲੋਂ ਇੱਕ ਚਾਰ ਸਾਲ ਪੁਰਾਣਾ ਕਰਿਮੀਨਲ ਕੇਸ ਅਧੀਨ ਧਾਰਾ 420 ਆਈ. ਪੀ. ਸੀ. ਮੁਖ਼ਤਿਆਰ ਸਿੰਘ ਬਨਾਮ ਕਰਤਾਰ ਸਿੰਘ ਨੂੰ ਦੋਵਾਂ ਧਿਰਾਂ ਦਾ ਰਾਜ਼ੀਨਾਮਾ ਕਰਵਾ ਕੇ ਨਿਪਟਾ ਦਿੱਤਾ ਗਿਆ ਹੈ।
ਉਨ•ਾਂ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਧਿਰਾਂ ਦਾ ਆਪਸੀ ਸਹਿਮਤੀ ਦੇ ਨਾਲ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਲੋਕ ਅਦਾਲਤ ਵਿੱਚ ਫ਼ੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਹੈ ਅਤੇ ਲੋਕ ਅਦਾਲਤ ਵਿੱਚ ਹੋਏ ਫ਼ੈਸਲੇ ਨੂੰ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਉਨ•ਾਂ ਕਿਹਾ ਕਿ ਇਹ ਫ਼ੈਸਲੇ ਤਸੱਲੀਬਖ਼ਸ਼ ਹੁੰਦੇ ਹਨ ਅਤੇ ਧਿਰਾਂ ਨੂੰ ਮੁਕੱਦਮੇ ਬਾਜ਼ੀ ਤੇ ਹੋਰ ਕਈ ਮਾਨਸਿਕ ਪਰੇਸ਼ਾਨੀਆਂ ਤੋਂ ਮੁਕਤੀ ਮਿਲਦੀ ਹੈ। ਉਨ•ਾਂ ਮਿਡੀਏਸ਼ਨ ਸੈਂਟਰ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮਿਡੀਏਸ਼ਨ ਸੈਂਟਰ ਵਿਖੇ ਲੋਕ ਆਪਣੇ ਕੇਸਾਂ ਦਾ ਫ਼ੈਸਲਾ ਆਪਸੀ ਰਾਜ਼ੀਨਾਮੇ ਨਾਲ ਕਰਵਾ ਸਕਦੇ ਹਨ ਅਤੇ ਜੋ ਲੋਕ ਅਦਾਲਤ ਵਿੱਚ ਕੇਸ ਕਰਨ ਤੋਂ ਅਸਮੱਰਥ ਉਹ ਵੀ ਮਿਡੀਏਸ਼ਨ ਸੈਂਟਰ ਵਿੱਚ ਦਰਖਾਸਤ ਦੇ ਕੇ ਆਪਣੇ ਕੇਸ ਦੀ ਸੁਣਵਾਈ ਕਰਵਾ ਸਕਦੇ ਹਨ ਤੇ ਆਪਸੀ ਰਾਜ਼ੀਨਾਮੇ ਨਾਲ ਆਪਣੇ ਝਗੜੇ ਨੂੰ ਖ਼ਤਮ ਕਰ ਸਕਦੇ ਹਨ। ਮਿਡੀਏਸ਼ਨ ਵਿੱਚ ਫ਼ੈਸਲਾ ਹੋਏ ਕੇਸਾਂ ਦੀ ਕੋਈ ਅਪੀਲ ਦਲੀਲ ਨਹੀਂ ਚਲਦੀ ਅਤੇ ਧਿਰਾਂ ਵਿੱਚ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ।

End Ad