ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀ ਦੇ ਪਹਿਲੇਂ ਸ਼੍ਰੀ ਆਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

130
Start Ad

 ਗੋਲੂ ਕਾ ਮੌੜ, 24 ਅਕਤੂਬਰ (ਰਜਿੰਦਰ ਕੰਬੋਜ਼)-ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਗੁਰੂਹਰਸਹਾਏ ਦੀ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਪਹਿਲੀਂ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੂਰਬ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਸਬੰਧ ਵਿੱਚ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ ਲੜੀਵਾਰ ਪਾਠਾਂ ਦੀ ਸ਼ੁਰੂਆਤ ਕੀਤੀ ਹੋਈ ਹੈ। ਲੜੀ ਤਹਿਤ ਅੱਜ ਸਵੇਰੇ ਥਾਣਾ ਗੁਰੂਹਰਸਹਾਏ ਦੀ ਪੁਲਿਸ ਵੱਲੋਂ ਲੜੀ ਦੇ ਪਹਿਲੇਂ ਸ਼੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਅਮਰਜੀਤ ਸਿੰਘ ਨੇ ਥਾਣਾ ਗੁਰੂਹਰਸਹਾਏ ਦੇ ਥਾਣਾ ਮੁਖੀ ਰਮਨ ਕੁਮਾਰ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ । ਇਸੇ ਤਰ੍ਹਾਂ ਥਾਣਾ ਗੁਰੂਹਰਸਹਾਏ ਪੁਲਿਸ ਵੱਲੋਂ ਪਹਿਲੇ ਪਾਠ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਲੈ ਕੇ ਹਰ ਸਾਲ ਕਰਵਾਏ ਜਾਂਦੇ ਹਨ । ਇਸ ਮੌਕੇ ਭਾਰੀ ਗਿਣਤੀ ਵਿੱਚ ਸਥਾਨਕ ਸੰਗਤਾਂ ਤੋ ਇਲਾਵਾ ਥਾਣਾ ਗੁਰੂਹਰਸਹਾਏ ਦਾ ਸਮੁੱਚਾ ਸਟਾਫ ਮੌਜੂਦ ਸੀ। ਸ਼੍ਰੀ ਆਖੰਡ ਪਾਠ ਸਾਹਿਬ ਦੀ ਸਮਾਪਤੀ ਮੌਕੇ ਕੀਰਤਨੀ ਜੱਥੇ ਵੱਲੋਂ ਗੁਰੂ ਘਰ ਪੁੱਜੀਆਂ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸੁਣਾ ਕੇ ਗੁਰੂ ਘਰ ਨਾਲ ਜੋੜਿਆ ਗਿਆ ਅਤੇ ਸਾਰੀ ਸਮਾਪਤੀ ਉਪਰੰਤ ਗੁਰੂ ਘਰ ਕਾ ਅਤੁੱਟ ਲੰਗਰ ਸੰਗਤਾਂ ਵਿੱਚ ਵਰਤਾਇਆ ਗਿਆ। ਜਿਸ ਵਿੱਚ ਥਾਣਾ ਗੁਰੂਹਰਸਹਾਏ ਪੁਲਿਸ ਮੁਲਾਜ਼ਮਾਂ ਨੇ ਸੇਵਾ ਨਿਭਾਈ।

End Ad