ਹੈਰੋਇਨ ਸਮੇਤ ਮਹਿਲਾ ਕਾਬੂ

111
Start Ad

ਫਿਰੋਜ਼ਪੁਰ, 25 ਦਸੰਬਰ। ਥਾਣਾ ਜ਼ੀਰਾ ਸਦਰ ਪੁਲਿਸ ਵੱਲੋਂ 2 ਗ੍ਰਾਮ ਹੈਰੋਇਨ ਸਮੇਤ ਇੱਕ ਮਹਿਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏਐੱਸਆਈ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪਾਰਟੀ ਸਮੇਤ ਗਸ਼ਤ ਦੌਰਾਨ ਉਹਨਾਂ ਵੱਲੋਂ ਸ਼ੱਕ ਦੇ ਅਧਾਰ ‘ਤੇ ਇੱਕ ਔਰਤ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਲਈ ਗਈ ਤਾਂ ਔਰਤ ਕੋਲੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ । ਕਾਬੂ ਕੀਤੀ ਔਰਤ ਦੀ ਪਛਾਣ ਜਸਵਿੰਦਰ ਕੌਰ ਪਤਨੀ ਚਮਕੌਰ ਸਿੰਘ ਵਾਸੀ ਪਿੰਡ ਕੱਚਰਭੰਨ ਵਜੋਂ ਹੋਈ ਹੈ। ਪੁਲਿਸ ਵੱਲੋਂ ਔਰਤ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ਼ ਐਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਔਰਤ ਤੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

End Ad