ਜ਼ਿਲ੍ਹਾ ਮੈਜਿਸਟਰੇਟ ਵੱਲੋਂ ਦੀਵਾਲੀ ਅਤੇ ਗੁਰਪੁਰਬ ਮੌਕੇ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਨ ਦੇ ਹੁਕਮ ਜਾਰੀ ਰਾਤ 8 ਵਜੇ ਤੋਂ ਪਹਿਲਾਂ ਅਤੇ 10 ਵਜੇ ਤੋਂ ਬਾਅਦ ਪਟਾਕੇ ਚਲਾਉਣ ਤੇ ਪੂਰਨ ਤੋਰ ਤੇ ਪਾਬੰਦੀ

86
Start Ad
ਫ਼ਿਰੋਜ਼ਪੁਰ 30 ਅਕਤੂਬਰ 2018   ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਸ੍ਰ: ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਮਿਤੀ 7 ਨਵੰਬਰ 2018 ਦੀਵਾਲੀ ਅਤੇ ਮਿਤੀ 23 ਨਵੰਬਰ 2018 ਨੂੰ ਗੁਰਪੁਰਬ ਅਵਸਰ ਤੇ ਰਾਤ 8.00 ਵਜੇ ਤੋਂ ਲੈ ਕੇ ਰਾਤ 10.00 ਵਜੇ ਤੱਕ ਹੀ ਪਟਾਕੇ ਚਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਰਾਹੀਂ ਪ੍ਰਾਪਤ ਹੁਕਮ ਅਨੁਸਾਰ ਦੀਵਾਲੀ ਅਤੇ ਗੁਰਪੁਰਬ ਅਵਸਰ ਤੇ ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਿਸ਼ਚਿਤ ਕੀਤੇ ਸਮੇਂ ਤੋਂ ਪਹਿਲਾਂ ਜਾ ਬਾਅਦ ਵਿਚ ਪਟਾਕੇ ਚਲਾਉਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ। ਇਹ ਹੁਕਮ ਮਿਤੀ 7 ਨਵੰਬਰ 2018 ਦੀਵਾਲੀ ਅਤੇ ਮਿਤੀ 23 ਨਵੰਬਰ 2018 ਨੂੰ ਗੁਰਪੁਰਬ ਵਾਲੀ ਰਾਤ ਲਈ ਹੀ ਲਾਗੂ ਹੋਵੇਗਾ।
End Ad