5 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ

266
Start Ad

ਫਿਰੋਜ਼ਪੁਰ 3 ਜਨਵਰੀ (ਸਤਬੀਰ ਸਿੰਘ ਬਰਾੜ): ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕਰਕੇ ਉਸ ਖਿਲਾਫ ਥਾਣਾ ਸਿਟੀ ਫਿਰੋਜ਼ਪੁਰ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਨਾਰਕੋਟਿਕ ਕੰਟਰੋਲ ਸੈੱਲ ਫਿਰੋਜ਼ਪੁਰ ਦੇ ਏਐੱਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਬੀਤੀ ਸ਼ਾਮ ਨੇੜੇ ਬਜਾਜ ਡੇਅਰੀ ਸਿਟੀ ਫਿਰੋਜ਼ਪੁਰ ਵਿਖੇ ਗਸ਼ਤ ਕਰ ਰਹੀ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਸ਼ੱਕ ਦੇ ਤਹਿਤ ਇਕ ਵਿਅਕਤੀ ਨੂੰ ਰੋਕਿਆ, ਜਿਸ ਦੀ ਤਲਾਸ਼ੀ ਲੈਣ ਤੇ ਉਸ ਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਮਾਦ ਹੋਈ। ਫੜੇ ਗਏ ਵਿਅਕਤੀ ਦੀ ਪਛਾਣ ਨਿਖਿਲ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਗਲੀ ਨੰਬਰ 01 ਸ਼ਾਂਤੀ ਨਗਰ ਫਿਰੋਜ਼ਪੁਰ ਸ਼ਹਿਰ ਵਜੋਂ ਕੀਤੀ ਗਈ ਹੈ। ਪੁਲਸ ਨੇ ਦੱਸਿਆ ਕਿ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

End Ad