550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਲਗਾਏ ਗਏ ਪੌਦੇ

145
Start Ad

ਫਿਰੋਜ਼ਪੁਰ 29 ਜੁਲਾਈ : ਸ੍ਰੀ. ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਫਿਰੋਜ਼ਪੁਰ ਛਾਉਣੀ ਅਤੇ ਸ਼ਹਿਰ ਵਿਖੇ 550 ਬੂਟੇ ਲਗਾਉਣ ਦੀ ਸ਼ੁਰੂਆਤ ਅੱਜ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ, ਵਿਧਾਇਕ ਜ਼ੀਰਾ ਕੁਲਬੀਰ ਜ਼ੀਰਾ ਅਤੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਬੂਟੇ ਲਗਾ ਕੇ ਕੀਤੀ ਗਈ।  ਇਸ ਦੋਰਾਨ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਇਸ ਮੁਹਿੰਮ ਵਿਚ ਸਹਿਯੋਗ ਦੇਣਾ ਚਾਹੀਦਾ ਹੈ ਤੇ ਸਮਾਜ ਵਿਚ ਵਾਤਾਵਰਨ ਦੀ ਖੁਸ਼ਹਾਲੀ ਲਈ ਇਹੋ ਜਿਹੀ ਰੀਤ ਬਣਾਉਣੀ ਚਾਹੀਦੀ ਹੈ ਕਿ ਜਦੋਂ ਵੀ ਕਿਸੇ ਦੇ ਘਰ ਕੋਈ ਬੱਚਾ ਜਨਮ ਲੈਂਦਾ ਹੈ ਤਾਂ ਉਸ ਦੇ ਪਰਿਵਾਰਿਕ ਮੈਂਬਰਾ ਵੱਲੋਂ ਉਸੇ ਦਿਨ ਇੱਕ ਪੌਦਾ ਲਗਾਇਆ ਜਾਵੇ, ਕਿਉਂਕਿ ਜਿਸ ਤਰ੍ਹਾਂ ਬੱਚੇ ਵੱਡੇ ਹੋ ਕੇ ਸਾਡਾ ਸਹਾਰਾ ਬਣਦੇ ਹਨ ਉਸੇ ਤਰ੍ਹਾਂ ਹੀ ਇਹ ਪੋਦਾਂ ਵੀ ਜਦੋਂ ਰੁੱਖ ਬਣਦਾ ਹੈ ਤਾਂ ਇਹ ਛਾਂ, ਫਲ ਅਤੇ ਵਾਤਾਵਰਨ ਨੂੰ ਸ਼ੁੱਧ ਕਰਕੇ ਸਾਡੇ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਹਾਰਾ ਬਣਦਾ ਹੈ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਅੱਗੇ ਮੰਗ ਰੱਖਣਗੇ ਕਿ ਇਹ ਸਿਹਤ ਵਿਭਾਗ ਨੂੰ ਇਸ ਸਬੰਧੀ ਨੌਟਿਫਿਕੇਸ਼ਨ ਜਾਰੀ ਕਰਨ ਕਿ ਨਵੇਂ ਬੱਚੇ ਦੇ ਜਨਮ ਤੇ ਪਰਿਵਾਰ ਵੱਲੋਂ ਇੱਕ ਬੂਟਾ ਲਗਾਇਆ ਜਾਵੇ। ਉਨ੍ਹਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਹਰ ਵਿਅਕਤੀ ਆਪਣੇ ਹੱਥਾ ਨਾਲ ਇੱਕ ਬੂਟਾ ਜ਼ਰੂਰ ਲਗਾਵੇ ਤੇ ਉਸ ਦੀ ਦੇਖਭਾਲ ਕਰੇ ਤਾਂ ਜੋ ਅਸੀਂ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਤੋਂ ਅਸੀ ਆਪਣੇ ਆਪ ਤੇ ਆਪਣੀ ਆਉਣ ਵਾਲੀ ਪੀੜੀ ਨੂੰ ਬਚਾ ਸਕਿਏ।  ਇਸ ਦੇ ਚਲਦਿਆਂ ਵਿਧਾਇਕ ਪਿੰਕੀ ਨੇ ਆਪਣੇ ਨਾਲ ਆਏ ਸਿਕੂੳਰਿਟੀ ਫੋਰਸ ਦੇ ਜਵਾਨਾਂ, ਪੁਲਿਸ ਮੁਲਾਜਮਾ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਵੀ ਬੂਟੇ ਲਗਵਾ ਕੇ ਉਨ੍ਹਾਂ ਨੂੰ ਵੀ ਇਸ ਮੁਹਿੰਮ ਵਿਚ ਸ਼ਾਮਲ ਕੀਤਾ।
ਵਿਧਾਇਕ ਕੁਲਬੀਰ ਜ਼ੀਰਾ ਨੇ ਕਿਹਾ ਕਿ ਵਾਤਾਵਰਨ ਨੂੰ ਹਰਿਆ ਭਰਿਆ ਤੇ ਸਾਫ-ਸੁਥਰਾ ਰੱਖਣ ਲਈ ਹਰ ਪਿੰਡ ਵਿਚ 550 ਬੂਟੇ ਲਗਾਉਣ ਦਾ ਸਰਕਾਰ ਵੱਲੋਂ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ, ਇਸ ਲਈ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਵੀ ਅੱਗੇ ਵੱਧ ਕੇ ਵਾਤਾਵਰਨ ਹਿੱਤ ਲਈ ਕੰਮ ਕਰੀਏ।
ਇਸ ਦੌਰਾਨ ਡਿਪਟੀ ਕਮਿਸ਼ਨਰ ਚੰਦਰ ਗੈਂਦ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਲੈ ਕੇ ਐਮ.ਐਲ ਭਾਸਕਰ ਚੌਕ ਤੱਕ ਪੌਦੇ ਲਗਾਏ ਗਏ ਹਨ, ਅਤੇ ਅਗਲੇ ਦੋ ਦਿਨਾਂ ਵਿਚ ਸ਼ਹਿਰ ਤੇ ਛਾਉਣੀ ਦੀਆਂ ਵੱਖ ਵੱਖ ਥਾਵਾਂ ਤੇ ਕੁੱਲ 550 ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ  ਸਤੰਬਰ ਮਹੀਨੇ ਤੱਕ ਜ਼ਿਲ੍ਹੇ ਦੇ ਹਰ ਪਿੰਡ ਵਿੱਚ 550 ਪੌਦੇ ਲਗਾਏ ਜਾਣਗੇ, ਜਿਸ ਤਹਿਤ ਵੱਖ-ਵੱਖ ਕਿਸਮਾਂ ਦੇ 4 ਲੱਖ 60 ਹਜ਼ਾਰ ਤੋਂ ਜ਼ਿਆਦਾ ਪੌਦੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਪੋਦੇ ਲਗਾਉਣ ਦੇ ਨਾਲ-ਨਾਲ ਪੌਦਿਆਂ ਨੂੰ ਰੋਜ਼ਾਨਾ ਪਾਣੀ ਦੇਣਾ, ਉਨ੍ਹਾਂ ਨੂੰ ਪਸ਼ੂਆਂ ਤੋਂ ਬਚਾਉਣਾ ਅਤੇ ਉਨ੍ਹਾਂ ਦੀ ਦੇਖ-ਰੇਖ ਨੂੰ ਵੀ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਕਨਵਰਦੀਪ ਸਿੰਘ ਵਣ ਮੰਡਲ ਅਫਸਰ, ਵਣ ਰੇਂਜ ਅਫਸਰ ਸਤਿੰਦਰਜੀਤ ਸਿੰਘ ਤੇ ਤਰਸੇਮ ਸਿੰਘ , ਬਲਾਕ ਅਫਸਰ ਗੁਰਪ੍ਰੀਤ ਸਿੰਘ ਤੇ ਕੁਲਦੀਪ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

End Ad